Skip to content

ਭਾਰਤ-ਅਮਰੀਕਾ ਪ੍ਰਸਤਾਵਿਤ ਟ੍ਰੇਡ ਡੀਲ ਖ਼ਿਲਾਫ਼ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਇੱਕ ਮੰਚ 'ਤੇ, ਸਾਂਝੇ ਸੰਘਰਸ਼ ਦਾ ਐਲਾਨ

ਭਾਰਤ-ਅਮਰੀਕਾ ਪ੍ਰਸਤਾਵਿਤ ਟ੍ਰੇਡ ਡੀਲ ਖ਼ਿਲਾਫ਼ ਕਿਸਾਨ ਤੇ ਸਮਾਜਿਕ ਜਥੇਬੰਦੀਆਂ ਇੱਕ ਮੰਚ 'ਤੇ, ਸਾਂਝੇ ਸੰਘਰਸ਼ ਦਾ ਐਲਾਨ
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਮੀਟਿੰਗ, 1 ਜੁਲਾਈ ਨੂੰ ਅਗਲੀ ਰਣਨੀਤੀ ਤੈਅ ਕਰਨ ਲਈ ਮੁੜ ਇਕੱਠੇ ਹੋਣਗੇ ਨੁਮਾਇੰਦੇ

ਚੰਡੀਗੜ੍ਹ/ਦਰਪਣ ਨਿਊਜ਼ ਡੈਸਕ:

ਚੰਡੀਗੜ੍ਹ ਦੇ ਕਿਸਾਨ ਭਵਨ, ਸੈਕਟਰ-35 ਏ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਸੰਗਠਨਾਂ ਦੀ ਸਾਂਝੀ ਮੀਟਿੰਗ ਦੌਰਾਨ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਇਸ ਸਮਝੌਤੇ ਦਾ ਖੇਤੀਬਾੜੀ, ਪਸ਼ੂ ਪਾਲਣ, ਰੋਜ਼ਗਾਰ ਅਤੇ ਛੋਟੇ ਕਾਰੋਬਾਰਾਂ 'ਤੇ ਅਸਰ ਪੈ ਸਕਦਾ ਹੈ।

ਮੀਟਿੰਗ ਵਿੱਚ ਐੱਸ.ਕੇ.ਐੱਮ. (ਗੈਰ-ਰਾਜਨੀਤਿਕ), ਆਜ਼ਾਦ ਕਿਸਾਨ ਮੋਰਚਾ ਪੰਜਾਬ ਫੋਰਮ, ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਹਰਿਆਣਾ, ਰਾਸ਼ਟਰੀ ਕਿਸਾਨ ਮਹਾਸੰਘ, ਐੱਸ.ਕੇ.ਐੱਮ. ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਮਹਾਰਾਸ਼ਟਰ, ਕੇਰਲ, ਓਡੀਸ਼ਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਪ੍ਰਤੀਨਿਧੀ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਸਾਰੇ ਭਾਗੀਦਾਰ ਸੰਗਠਨਾਂ ਨੇ ਪ੍ਰਸਤਾਵਿਤ ਟ੍ਰੇਡ ਡੀਲ ਦੇ ਵਿਰੋਧ ਵਿੱਚ ਸਾਂਝੇ ਤੌਰ 'ਤੇ ਜਨਤਕ ਮੁਹਿੰਮ ਅਤੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕਰਨ ਦਾ ਫ਼ੈਸਲਾ ਕੀਤਾ।

ਇਸ ਸਬੰਧੀ 1 ਜੁਲਾਈ 2026 ਨੂੰ ਮੁੜ ਕਿਸਾਨ ਭਵਨ, ਸੈਕਟਰ-35 ਏ, ਚੰਡੀਗੜ੍ਹ ਵਿਖੇ ਵੱਖ-ਵੱਖ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਸੱਦਣ ਦਾ ਫ਼ੈਸਲਾ ਵੀ ਕੀਤਾ ਗਿਆ, ਜਿਸ ਵਿੱਚ ਅਗਲੇ ਕਾਰਜਕ੍ਰਮਾਂ ਅਤੇ ਸਾਂਝੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਉੱਥੇ ਹੀ ਕੇਂਦਰ ਸਰਕਾਰ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤੇ ਬਾਰੇ ਗੱਲਬਾਤ ਜਾਰੀ ਹੈ ਅਤੇ ਇਸ ਸਬੰਧੀ ਅੰਤਿਮ ਸਮਝੌਤੇ ਦਾ ਅਧਿਕਾਰਤ ਐਲਾਨ ਹਾਲੇ ਨਹੀਂ ਕੀਤਾ ਗਿਆ।