ਰੁੱਖ ਲਗਾਉਣ ਅਤੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼, ਬੱਚਿਆਂ ਨੇ ਰਚਨਾਤਮਕ ਗਤੀਵਿਧੀਆਂ ਵਿੱਚ ਲਿਆ ਹਿੱਸਾ
ਜਗਰਾਓਂ, 18 ਜੁਲਾਈ ਦਿਨੇਸ਼ ਸ਼ਰਮਾ
ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਓਂ ਵਿਖੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਦੀ ਅਗਵਾਈ ਹੇਠ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਵੱਲੋਂ ਉਤਸ਼ਾਹ ਨਾਲ 'ਗ੍ਰੀਨ ਡੇ' ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਹਰਿਆਲੀ ਨਾਲ ਸਜਾਇਆ ਗਿਆ ਅਤੇ ਬੱਚੇ ਹਰੇ ਰੰਗ ਦੇ ਪਹਿਰਾਵਿਆਂ ਵਿੱਚ ਸਕੂਲ ਪਹੁੰਚੇ।
ਸਮਾਗਮ ਦੌਰਾਨ ਬੱਚਿਆਂ ਨੇ ਹਰੇ ਰੰਗ ਨਾਲ ਸਬੰਧਤ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲਿਆ। ਨੰਨੇ-ਮੁੰਨੇ ਬੱਚਿਆਂ ਨੇ ਇੱਕ ਨਾਟਕ ਵੀ ਪੇਸ਼ ਕੀਤਾ, ਜਿਸ ਰਾਹੀਂ ਰੁੱਖ ਲਗਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ ਗਿਆ। ਬੱਚਿਆਂ ਦੀ ਪੇਸ਼ਕਾਰੀ ਨੂੰ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਸਰਾਹਿਆ ਗਿਆ।
ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਕੁਦਰਤ ਪ੍ਰਤੀ ਪਿਆਰ, ਵਾਤਾਵਰਣ ਸੰਭਾਲ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੇ ਹਰ ਬੱਚੇ ਨੂੰ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਦਾ ਸੰਕਲਪ ਲੈਣ ਦੀ ਅਪੀਲ ਕੀਤੀ।
ਸਕੂਲ ਪ੍ਰਬੰਧਕ ਕਮੇਟੀ ਨੇ ਸਫ਼ਲ ਆਯੋਜਨ ਲਈ ਪ੍ਰਿੰਸੀਪਲ, ਅਧਿਆਪਕਾਵਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿੱਚ ਬੱਚਿਆਂ ਨੇ ਯਾਦਗਾਰੀ ਤਸਵੀਰਾਂ ਖਿਚਵਾਈਆਂ ਅਤੇ 'ਗ੍ਰੀਨ ਡੇ' ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਪਰਮਜੀਤ ਕੌਰ, ਸੋਨੀਆ ਕਪੂਰ, ਨਿਧੀ ਜੈਨ, ਸ਼ੈਲੀ ਗਾਬਾ, ਰਜਨੀ ਰਿਹਾਨ, ਰੇਨੂੰ ਬਾਲਾ, ਆਰਤੀ ਪਲਟਾ, ਰਾਜਵਿੰਦਰ ਕੌਰ ਅਤੇ ਕੁਲਵਿੰਦਰ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।