Skip to content

ਜੇ ਐਮ ਕੇ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

ਜੇ ਐਮ ਕੇ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ; ਤਿਰੰਗੇ ਦੇ ਰੰਗਾਂ ਨਾਲ ਸੁੰਦਰ ਕਲਾਕ੍ਰਿਤੀਆਂ ਕੀਤੀਆਂ ਤਿਆਰ

ਜਗਰਾਉਂ (ਦਿਨੇਸ਼ ਸ਼ਰਮਾ): ਦੇਸ਼ ਭਰ ਵਿੱਚ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ ਜਗਰਾਉਂ ਇਲਾਕੇ ਵਿੱਚ ਵੀ ਦੇਖਣ ਨੂੰ ਮਿਲੀਆਂ। ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੇ ਐਮ ਕੇ ਇੰਟਰਨੈਸ਼ਨਲ ਸਕੂਲ ਵਿਖੇ 15 ਅਗਸਤ ਦਾ ਦਿਹਾੜਾ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।


ਸਕੂਲ ਕੈਂਪਸ ਵਿੱਚ ਆਯੋਜਿਤ ਇਸ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਉਸਾਰੂ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੇ ਤਿਰੰਗਾ ਬਣਾਉਣ, ਤਿਰੰਗੇ ਵਿੱਚ ਰੰਗ ਭਰਨ, ਬੈਂਡ ਬਣਾਉਣ ਅਤੇ ਕਾਰਡ ਬਣਾਉਣ ਵਰਗੀਆਂ ਕਲਾਕ੍ਰਿਤੀਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਤਿਰੰਗੇ ਦੇ ਰੰਗਾਂ ਨਾਲ ਬਣਾਈਆਂ ਗਈਆਂ ਸੁੰਦਰ ਕਲਾਕ੍ਰਿਤੀਆਂ ਖਿੱਚ ਦਾ ਕੇਂਦਰ ਰਹੀਆਂ।


ਇਸ ਮੌਕੇ ਸਕੂਲ ਦੇ ਅਧਿਆਪਕ ਸ੍ਰੀਮਤੀ ਨਵਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੇ ਮਹੱਤਵ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਬਾਰੇ ਚਾਨਣਾ ਪਾਇਆ ਗਿਆ। ਸਮਾਗਮ ਦੌਰਾਨ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪ੍ਰਭਲੀਨ ਕੌਰ ਨੇ ਆਜ਼ਾਦੀ ਦਿਹਾੜੇ ਵਿਸ਼ੇ 'ਤੇ ਬਹੁਤ ਹੀ ਪ੍ਰਭਾਵਸ਼ਾਲੀ ਭਾਸ਼ਣ (ਸਪੀਚ) ਦਿੱਤਾ।

 ਇਸ ਤੋਂ ਇਲਾਵਾ ਵਿਦਿਆਰਥਣਾਂ ਜੈਸਮੀਨ ਕੌਰ, ਬਰਲੀਨ ਕੌਰ ਅਤੇ ਨਵਦੀਪ ਕੌਰ ਵੱਲੋਂ ਸੁਰੀਲੀ ਆਵਾਜ਼ ਵਿੱਚ ਗਾਏ ਗਏ ਦੇਸ਼ ਭਗਤੀ ਦੇ ਗੀਤਾਂ ਨੇ ਪੂਰੇ ਮਾਹੌਲ ਨੂੰ ਦੇਸ਼-ਪ੍ਰੇਮ ਦੇ ਰੰਗ ਵਿੱਚ ਰੰਗ ਦਿੱਤਾ।


ਅਧਿਆਪਕਾਂ ਨੇ ਬੱਚਿਆਂ ਨੂੰ ਆਜ਼ਾਦੀ ਦੀ ਮਹੱਤਤਾ ਅਤੇ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿੱਚ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ 'ਜੈ ਹਿੰਦ! ਜੈ ਭਾਰਤ!' ਦੇ ਨਾਅਰੇ ਲਗਾਏ, ਜਿਸ ਨਾਲ ਬੱਚਿਆਂ ਵਿੱਚ ਆਪਣੇ ਦੇਸ਼ ਪ੍ਰਤੀ ਏਕਤਾ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਹੋਈ।