ਬੱਚਿਆਂ ਨੇ ਜਨਮਦਿਨ ਦੀ ਖੁਸ਼ੀ ਨੂੰ ਵਾਤਾਵਰਣ ਸੰਭਾਲ ਦੇ ਸੁਨੇਹੇ ਨਾਲ ਜੋੜਿਆ
ਜਗਰਾਉਂ, ਦਿਨੇਸ਼ ਸ਼ਰਮਾ
ਜੇ.ਐੱਮ.ਕੇ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੇ ਜਨਮਦਿਨ ਦੀ ਖੁਸ਼ੀ ਨੂੰ ਵਾਤਾਵਰਣ ਸੰਭਾਲ ਨਾਲ ਜੋੜਦਿਆਂ ਸਕੂਲ ਵਿੱਚ ਪੌਧੇ ਲਗਾਏ। ਇਸ ਉਪਰਾਲੇ ਦਾ ਉਦੇਸ਼ ਬੱਚਿਆਂ ਨੂੰ ਪੌਧਿਆਂ ਅਤੇ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਸੀ।
ਦੂਜੀ ਜਮਾਤ ਦੀ ਹਰਕੋਮਲ ਕੌਰ ਅਤੇ ਤੀਜੀ ਜਮਾਤ ਦੇ ਚਿਰਾਗਦੀਪ ਸਿੰਘ ਤੇ ਕਰਨਵੀਰ ਸਿੰਘ ਨੇ ਆਪਣੇ ਜਨਮਦਿਨ ਦੀ ਖੁਸ਼ੀ ਮੌਕੇ ਸਕੂਲ ਵਿੱਚ ਆਪਣੇ ਹੱਥਾਂ ਨਾਲ ਪੌਧੇ ਲਗਾਏ। ਬੱਚਿਆਂ ਨੇ ਇਸ ਗਤੀਵਿਧੀ ਰਾਹੀਂ ਕੁਦਰਤ ਨਾਲ ਪਿਆਰ ਅਤੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਨੇ ਬੱਚਿਆਂ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਵੱਧ ਤੋਂ ਵੱਧ ਪੌਧੇ ਲਗਾਉਣ ਲਈ ਪ੍ਰੇਰਿਤ ਕੀਤਾ। ਸਕੂਲ ਵੱਲੋਂ ਬੱਚਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।
ਜਨਮਦਿਨ ਦੀ ਖੁਸ਼ੀ ਨੂੰ ਪੌਧੇ ਲਗਾਉਣ ਵਰਗੀ ਵਾਤਾਵਰਣ-ਪੱਖੀ ਗਤੀਵਿਧੀ ਨਾਲ ਜੋੜਨ ਦਾ ਇਹ ਉਪਰਾਲਾ ਬੱਚਿਆਂ ਲਈ ਖੁਸ਼ੀ ਦੇ ਨਾਲ-ਨਾਲ ਕੁਦਰਤ ਪ੍ਰਤੀ ਜ਼ਿੰਮੇਵਾਰੀ ਦਾ ਸਿੱਖਿਆਦਾਇਕ ਅਨੁਭਵ ਬਣਿਆ।