ਜਗਰਾਉਂ, 9 ਸਤੰਬਰ: ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤੀਮਾ ਦੇ ਕਥਿਤ ਨਿਰਾਦਰ ਦੇ ਵਿਰੋਧ ਵਿੱਚ ਅੱਜ ਜਗਰਾਉਂ ਦੇ ਅੰਬੇਦਕਰ ਚੌਂਕ, ਚੁੰਗੀ ਨੰਬਰ 5 ਵਿਖੇ ਅੰਬੇਦਕਾਰੀ ਭਾਈਚਾਰੇ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਅਤੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਰੁਣ ਗਿੱਲ ਅਤੇ ਸਮਾਜ ਸੇਵੀ ਕੁਲਵੰਤ ਸਿੰਘ ਸਹੋਤਾ ਨੇ ਕਿਹਾ ਕਿ ਬਾਬਾ ਸਾਹਿਬ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਸਨ ਅਤੇ ਉਨ੍ਹਾਂ ਦੀ ਪ੍ਰਤੀਮਾ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਘਟਨਾ ਨਾਲ ਅੰਬੇਦਕਾਰੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਥਿਤ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਨਾ ਹੋਈ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਪ੍ਰਦਰਸ਼ਨ ਵਿੱਚ ਕੁਲਵੰਤ ਸਿੰਘ ਸਹੋਤਾ, ਅਮਿਤ ਕਲਿਆਣ, ਸਤੀਸ਼ ਬੱਗਾ, ਪਰਮਜੀਤ ਸਿੰਘ ਰਿੰਪੀ ਲੱਧੜ, ਬਲਜਿੰਦਰ ਸਿੰਘ, ਰਵੀ ਗਿੱਲ, ਚੇਤਨ ਗਿੱਲ, ਟਿੰਕਾ ਬੱਗਾ, ਬਿਕਰਮ ਗਿੱਲ, ਪ੍ਰਦੀਪ ਗਿੱਲ, ਰਜਿੰਦਰ ਕੁਮਾਰ, ਸਨਦੀਪ ਕੁਮਾਰ, ਲਖਵੀਰ ਸਿੰਘ, ਬਲਵਿੰਦਰ ਕਲਿਆਣ, ਡਿੰਪਲ ਸਮੇਤ ਹੋਰਾਂ ਨੇ ਹਿੱਸਾ ਲਿਆ।