Skip to content

ਭਮਾਲ ’ਚ ਖੇਤੀ ਮੋਟਰਾਂ ਦੀਆਂ ਤਾਰਾਂ ਦੀ ਕਥਿਤ ਚੋਰੀ ਨੂੰ ਲੈ ਕੇ ਪਿੰਡ ਵਾਸੀਆਂ ’ਚ ਰੋਸ, ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ

ਭਮਾਲ ’ਚ ਖੇਤੀ ਮੋਟਰਾਂ ਦੀਆਂ ਤਾਰਾਂ ਦੀ ਕਥਿਤ ਚੋਰੀ ਨੂੰ ਲੈ ਕੇ ਪਿੰਡ ਵਾਸੀਆਂ ’ਚ ਰੋਸ, ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਪੰਚਾਇਤ ਅਤੇ ਕਿਸਾਨ ਆਗੂਆਂ ਦਾ ਵਫ਼ਦ ਐਸ.ਐਚ.ਓ. ਅਮਰਜੀਤ ਸਿੰਘ ਨੂੰ ਮਿਲਿਆ, ਜਲਦ ਗ੍ਰਿਫ਼ਤਾਰੀ ਦਾ ਮਿਲਿਆ ਭਰੋਸਾ

ਸਿੱਧਵਾਂ ਬੇਟ:(ਸੰਜੀਵ ਮਲਹੋਤਰਾ) ਸਿੱਧਵਾਂ ਬੇਟ ਦੇ ਲਾਗਲੇ ਪਿੰਡ ਭਮਾਲ ਵਿਖੇ ਪਿਛਲੇ ਲੰਮੇ ਸਮੇਂ ਤੋਂ ਖੇਤੀ ਮੋਟਰਾਂ ਦੀਆਂ ਬੋਰਾਂ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਥਿਤ ਚੋਰੀ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਨੂੰ ਕਾਫ਼ੀ ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਭਮਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਕਰੀਬ ਇੱਕ ਹਫ਼ਤਾ ਪਹਿਲਾਂ ਇੱਕ ਕਿਸਾਨ ਵੱਲੋਂ ਹਿੰਮਤ ਕਰਦਿਆਂ ਕਥਿਤ ਚੋਰਾਂ ਨੂੰ ਫੜ ਲਿਆ ਗਿਆ ਸੀ। ਪੰਚਾਇਤ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਠੋਸ ਕਾਰਵਾਈ ਨਾ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਨਾਰਾਜ਼ਗੀ ਬਣੀ ਹੋਈ ਹੈ।

ਇਸ ਸਬੰਧੀ ਅੱਜ ਪਿੰਡ ਦੀ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਭਮਾਲ ਦੀ ਅਗਵਾਈ ਹੇਠ ਪਿੰਡ ਵਾਸੀਆਂ ਦਾ ਇੱਕ ਵਫ਼ਦ ਐਸ.ਐਚ.ਓ. ਅਮਰਜੀਤ ਸਿੰਘ ਨੂੰ ਮਿਲਿਆ। ਵਫ਼ਦ ਨੇ ਕਥਿਤ ਚੋਰੀ ਦੀਆਂ ਘਟਨਾਵਾਂ ਸਬੰਧੀ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਖੇਤੀ ਮੋਟਰਾਂ ਦੀਆਂ ਬੋਰਾਂ ਦੀਆਂ ਤਾਰਾਂ ਦੀ ਚੋਰੀ ਕਾਰਨ ਕਿਸਾਨਾਂ ਦਾ ਕਾਫ਼ੀ ਮਾਲੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਵਫ਼ਦ ਦੇ ਮੈਂਬਰਾਂ ਨੇ ਕਿਹਾ ਕਿ ਐਸ.ਐਚ.ਓ. ਸਿੱਧਵਾਂ ਬੇਟ ਅਮਰਜੀਤ ਸਿੰਘ ਨੇ ਵਫ਼ਦ ਨੂੰ ਕਥਿਤ ਦੋਸ਼ੀ ਦੀ ਜਲਦ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।