ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ’ਚ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ ਪੰਜ ਨਕਾਬਪੋਸ਼ ਵਿਅਕਤੀ ਬੈਂਕ ਵਿੱਚ ਦਾਖਲ ਹੋਏ, ਪਰ ਕੋਈ ਵੱਡੀ ਰਕਮ ਲੈ ਕੇ ਨਹੀਂ ਜਾ ਸਕੇ।
ਪੁਲਿਸ ਅਨੁਸਾਰ ਕਥਿਤ ਮੁਲਜ਼ਮਾਂ ਨੇ ਲੁੱਟ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਬੈਂਕ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕੋਸ਼ਿਸ਼ ਨਾਕਾਮ ਰਹਿਣ ’ਤੇ ਸਾਰੇ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਬੈਂਕ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਕਥਿਤ ਮੁਲਜ਼ਮਾਂ ਦੇ ਆਉਣ ਅਤੇ ਫਰਾਰ ਹੋਣ ਦੇ ਰੂਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਪੰਜ ਕਥਿਤ ਮੁਲਜ਼ਮ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।