Skip to content

ਪਾਇਲ-ਖੰਨਾ ਹਲਕੇ ’ਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਵੱਡੀ ਗਿਣਤੀ ਚ ਨਿਯੁਕਤੀਆਂ

ਪਾਇਲ-ਖੰਨਾ ਹਲਕੇ ’ਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਵੱਡੀ ਗਿਣਤੀ ਚ ਨਿਯੁਕਤੀਆਂ
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਨਵੇਂ ਮੈਂਬਰਾਂ ਨੂੰ ਜੁਆਇਨਿੰਗ ਲੈਟਰ, ਆਈਡੀ ਕਾਰਡ ਤੇ ਕਿੱਟਾਂ ਸੌਂਪੀਆਂ

ਪਾਇਲ-ਖੰਨਾ, 13 ਸਤੰਬਰ — ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਪੰਜਾਬ ਭਰ ਵਿੱਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਪਾਇਲ-ਖੰਨਾ, ਜ਼ਿਲ੍ਹਾ ਲੁਧਿਆਣਾ ਵਿਖੇ ਵੱਡੀ ਗਿਣਤੀ ਵਿੱਚ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਵੱਲੋਂ ਨਵੇਂ ਮੈਂਬਰਾਂ ਨੂੰ ਜੁਆਇਨਿੰਗ ਲੈਟਰ, ਆਈਡੀ ਕਾਰਡ ਅਤੇ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਭਲਾਈ ਦੇ ਕੰਮਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਤਰੱਕੀ ਵੱਲ ਧਿਆਨ ਦੇਣਾ ਐਸੋਸੀਏਸ਼ਨ ਦੇ ਉਦੇਸ਼ਾਂ ਵਿੱਚ ਸ਼ਾਮਲ ਹੈ।

ਬੇਦੀ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਵਿਕਾਸ ਦੇਸ਼ ਦੀ ਤਰੱਕੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ।

ਉਨ੍ਹਾਂ ਅਨੁਸਾਰ ਐਸੋਸੀਏਸ਼ਨ ਲੋਕਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ। ਬੇਦੀ ਨੇ ਕਿਹਾ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਅਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਲੋਕਾਂ ਦੀ ਭੂਮਿਕਾ ਯਕੀਨੀ ਬਣਾਉਣਾ ਜ਼ਰੂਰੀ ਹੈ।

ਇਸ ਮੌਕੇ ਨੌਜਵਾਨਾਂ ਨੇ ਸਾਂਝੇ ਤੌਰ ’ਤੇ ਸੰਕਲਪ ਲਿਆ ਕਿ ਉਹ ਨਾ ਰਿਸ਼ਵਤ ਲੈਣਗੇ ਅਤੇ ਨਾ ਹੀ ਦੇਣਗੇ ਅਤੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਗੇ।

ਬੇਦੀ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਸਮੇਂ-ਸਮੇਂ ’ਤੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਗਤੀਵਿਧੀਆਂ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਦੀ ਰਹੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਦੇ ਟੀਚੇ ਲਈ ਐਸੋਸੀਏਸ਼ਨ ਵੱਲੋਂ ਸਮਰਥਨ ਜਾਰੀ ਰੱਖਣ ਦੀ ਗੱਲ ਵੀ ਕਹੀ।

ਇਸ ਮੌਕੇ ਜਸਪਾਲ ਸਿੰਘ, ਪ੍ਰਧਾਨ ਸਾਹਨੇਵਾਲ ਲੁਧਿਆਣਾ, ਹਰਮਨਜੀਤ ਸਿੰਘ, ਪ੍ਰਧਾਨ ਸੈਂਟਰਲ ਜ਼ਿਲ੍ਹਾ ਲੁਧਿਆਣਾ, ਦਿਲਦਾਰ ਸਿੰਘ, ਪ੍ਰਧਾਨ ਵਿਧਾਨ ਸਭਾ ਹਲਕਾ ਪਾਇਲ, ਨਿਤੀਸ਼ ਸੂਦ, ਜ਼ਿਲ੍ਹਾ ਲੁਧਿਆਣਾ ਐਸੋਸੀਏਸ਼ਨ ਮੈਂਬਰ, ਜਗਜੀਤ ਸਿੰਘ, ਪ੍ਰਧਾਨ ਵਿਧਾਨ ਸਭਾ ਹਲਕਾ ਸਮਰਾਲਾ, ਸਾਹਿਲ, ਚਮਕੌਰ ਸਿੰਘ, ਮਨਪ੍ਰੀਤ ਸਿੰਘ, ਰਾਹੁਲ ਹੰਡਾ, ਵਿਕਾਸ ਗੁਪਤਾ, ਸਾਹਿਲ, ਗੌਤਮ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।