Skip to content

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਈ ਨੌਜਵਾਨ ਭਾਜਪਾ ਵਿੱਚ ਸ਼ਾਮਲ, ਗੁਰਕੀਰਤ ਸਿੰਘ ਬੇਦੀ ਦੀ ਅਗਵਾਈ ਹੇਠ ਪ੍ਰੋਗਰਾਮ

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਈ ਨੌਜਵਾਨ ਭਾਜਪਾ ਵਿੱਚ ਸ਼ਾਮਲ, ਗੁਰਕੀਰਤ ਸਿੰਘ ਬੇਦੀ ਦੀ ਅਗਵਾਈ ਹੇਠ ਪ੍ਰੋਗਰਾਮ
ਸਾਂਝਾ ਕਰੋ Facebook X WhatsApp Telegram ਈਮੇਲ
View in ePaper

ਸ੍ਰੀ ਫਤਿਹਗੜ੍ਹ ਸਾਹਿਬ, 16 ਸਤੰਬਰ  - ਦਿਨੇਸ਼ ਸ਼ਰਮਾ 

ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ  ਵਿੱਚ ਭਾਜਪਾ ਜਨ-ਕਲਿਆਣ ਮੰਚ ਦੇ ਪੰਜਾਬ ਯੂਥ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸ. ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਪੰਜਾਬ ਯੂਥ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਸਿਰੋਪਾ ਪਹਿਨਾ ਕੇ ਸਨਮਾਨਿਤ ਕੀਤਾ ਗਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣੇ ਹਰ ਕਾਰਕੁਨ ਦਾ ਮਾਣ-ਸਨਮਾਨ ਕਰਦੀ ਹੈ ਅਤੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਨੂੰ ਵੀ ਪਾਰਟੀ ਵੱਲੋਂ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਜਨ-ਕਲਿਆਣ ਮੰਚ ਵੱਲੋਂ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।

ਬੇਦੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ ਅਤੇ ਨੌਜਵਾਨਾਂ ਦਾ ਰੁਝਾਨ ਲਗਾਤਾਰ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਪੂਰਨ ਬਹੁਮਤ ਮਿਲਣ ਦੀ ਉਮੀਦ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਹਨਤ ਕਰਕੇ ਹੋਰ ਲੋਕਾਂ ਨੂੰ ਵੀ ਭਾਜਪਾ ਨਾਲ ਜੋੜਿਆ ਜਾਵੇਗਾ।

ਇਸ ਮੌਕੇ ਸ. ਇੰਦਰਪਾਲ ਸਿੰਘ ਬੇਦੀ, ਗੁਰੀ ਬੇਦੀ ਸਾਹਿਲ, ਦਿਲਪ੍ਰੀਤ, ਗਿੰਦੂ ਸਰਹਿੰਦ, ਰਵੀ ਪਾਹਵਾ, ਗੁਰਦੀਪ ਸਿੰਘ ਬਾਬਾ ਜੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।