Tuesday, 22 September 2026
Politics
26 ਸਤੰਬਰ ਦੀ ਕਾਨਫਰੰਸ ਲਈ ਅਕਾਲੀ ਵਰਕਰਾਂ ਦੀ ਮੀਟਿੰਗ ਬੁਰਜ ਕਲਾਰਾ ਵਿੱਚ ਹੋਈ ਮੀਟਿੰਗ, ਰੂਮੀ ਦਾਣਾ ਮੰਡੀ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗਾ ਕਾਫ਼ਲਾ
ਜਗਰਾਉਂ: ਦਿਨੇਸ਼ ਸ਼ਰਮਾ
ਸ਼੍ਰੋਮਣੀ ਅਕਾਲੀ ਦਲ ਵੱਲੋਂ 26 ਸਤੰਬਰ ਨੂੰ ਛਪਾਰ ਮੇਲੇ ਮੌਕੇ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਹਲਕਾ ਜਗਰਾਉਂ ਦੇ ਪਿੰਡ ਬੁਰਜ ਕਲਾਰਾ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ, ਸਾਬਕਾ ਵਿਧਾਇਕ, ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਪ੍ਰਧਾਨ ਸ. ਚੰਦ ਸਿੰਘ ਡੱਲਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਮੌਕੇ ਐੱਸ. ਆਰ. ਕਲੇਰ ਨੇ ਕਿਹਾ ਕਿ ਛਪਾਰ ਮੇਲੇ ਦੀ ਕਾਨਫਰੰਸ ਸਬੰਧੀ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਜਗਰਾਉਂ ਤੋਂ ਪਿੰਡ ਰੂਮੀ ਦੀ ਦਾਣਾ ਮੰਡੀ ਤੋਂ 26 ਸਤੰਬਰ ਨੂੰ ਸਵੇਰੇ 9 ਵਜੇ ਵੱਡਾ ਕਾਫ਼ਲਾ ਛਪਾਰ ਮੇਲੇ ਲਈ ਰਵਾਨਾ ਹੋਵੇਗਾ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸ. ਚੰਦ ਸਿੰਘ ਡੱਲਾ ਨੇ ਕਿਹਾ ਕਿ 26 ਸਤੰਬਰ ਨੂੰ ਛਪਾਰ ਮੇਲੇ ਮੌਕੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਤੋਂ ਪਾਰਟੀ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਕਾਨਫਰੰਸ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਕਾਨਫਰੰਸ ਨੂੰ ਸਫਲ ਬਣਾਉਣ ਲਈ ਪਹੁੰਚਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਸਰਕਲ ਪ੍ਰਧਾਨ ਰਣਧੀਰ ਸਿੰਘ ਚੱਕਰ, ਬੀ ਸੀ ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਸਾਬਕਾ ਸਰਪੰਚ ਬੂਟਾ ਸਿੰਘ, ਰਾਜਵਿੰਦਰ ਸਿੰਘ, ਨਿਰਮਲ ਸਿੰਘ, ਰਾਜੂ ਸਰਪੰਚ, ਰਣਜੀਤ ਸਿੰਘ ਪੰਚ, ਪ੍ਰਧਾਨ ਮੁਖਤਿਆਰ ਸਿੰਘ, ਨਾਜ਼ਰ ਸਿੰਘ, ਰਾਜੂ ਪ੍ਰਧਾਨ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਪੰਚ ਜਸਪ੍ਰੀਤ ਸਿੰਘ, ਜਗਸੀਰ ਸਿੰਘ ਪੰਚ, ਨੰਬਰਦਾਰ ਸੁਰਜੀਤ ਸਿੰਘ, ਬਿੰਦਰ ਸਿੰਘ, ਦਰਸ਼ਨ ਸਿੰਘ ਪੰਚ ਅਤੇ ਰਜਿੰਦਰ ਸਿੰਘ ਸਮੇਤ ਵਰਕਰ ਹਾਜ਼ਰ ਸਨ।