ਈ-ਪੇਪਰ ਪੜ੍ਹਨ ਮੋਡ

Punjab Patrika ePaper

Monday, 07 September 2026

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਨੌਜਵਾਨਾਂ ਦੀਆਂ ਨਿਯੁਕਤੀਆਂ, ਫ਼ਤਹਿਗੜ੍ਹ ਸਾਹਿਬ ਵਿੱਚ ਨੌਜਵਾਨਾਂ ਨੇ ਲਿਆ ਭ੍ਰਿਸ਼ਟਾਚਾਰ ਵਿਰੁੱਧ ਸੰਕਲਪ

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਨੌਜਵਾਨਾਂ ਦੀਆਂ ਨਿਯੁਕਤੀਆਂ, ਫ਼ਤਹਿਗੜ੍ਹ ਸਾਹਿਬ ਵਿੱਚ ਨੌਜਵਾਨਾਂ ਨੇ ਲਿਆ ਭ੍ਰਿਸ਼ਟਾਚਾਰ ਵਿਰੁੱਧ ਸੰਕਲਪ

ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਲੁਧਿਆਣਾ, ਹੁਸ਼ਿਆਰਪੁਰ ਤੇ ਜਲੰਧਰ ਦੇ ਨੌਜਵਾਨ ਜੋੜੇ

ਸਰਹਿੰਦ/ਫ਼ਤਹਿਗੜ੍ਹ ਸਾਹਿਬ, 6 ਸਤੰਬਰ: ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਵਿਧਾਨ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ-ਸਰਹਿੰਦ ਵਿਖੇ ਲੁਧਿਆਣਾ, ਹੁਸ਼ਿਆਰਪੁਰ ਅਤੇ ਜਲੰਧਰ ਜ਼ਿਲ੍ਹਿਆਂ ਨਾਲ ਸਬੰਧਤ ਨੌਜਵਾਨਾਂ ਦੀਆਂ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਗਈਆਂ।

ਇਸ ਮੌਕੇ ਨਵ-ਨਿਯੁਕਤ ਮੈਂਬਰਾਂ ਨੇ ਸਾਂਝੇ ਤੌਰ ’ਤੇ ਸੰਕਲਪ ਲਿਆ ਕਿ ਉਹ ਨਾ ਰਿਸ਼ਵਤ ਲੈਣਗੇ ਅਤੇ ਨਾ ਹੀ ਦੇਣਗੇ, ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਆਗੂਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ-ਮੁਕਤ ਸਮਾਜ ਹੀ ਨਿਆਂਪੂਰਨ ਅਤੇ ਵਿਕਸਿਤ ਸਮਾਜ ਦੀ ਨੀਂਹ ਬਣ ਸਕਦਾ ਹੈ।

ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਸਮੇਂ-ਸਮੇਂ ’ਤੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਐਸੋਸੀਏਸ਼ਨ ਨਾਲ ਜੁੜ ਕੇ ਸਮਾਜਿਕ ਬੁਰਾਈਆਂ ਵਿਰੁੱਧ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸੰਸਥਾ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਦੇ ਉਦੇਸ਼ ਦਾ ਸਮਰਥਨ ਕਰਦੀ ਹੈ ਅਤੇ ਇਮਾਨਦਾਰੀ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਰਹੇਗੀ।

ਇਸ ਮੌਕੇ ਵਿਸ਼ਾਲ ਸ਼ਰਮਾ ਨੂੰ ਜ਼ਿਲ੍ਹਾ ਚੇਅਰਮੈਨ ਜਲੰਧਰ, ਜਦਕਿ ਸੰਜੇ, ਕਰਨ ਕੁਮਾਰ, ਨਿਸ਼ਾਨ ਸਿੰਘ, ਸਚਿਨ, ਕਮਲ ਕੁਮਾਰ, ਅਬੇ ਕੁਮਾਰ, ਮਹੇਸ਼ ਕੁਮਾਰ ਅਤੇ ਸੁੱਖਜਿੰਦਰ ਸਿੰਘ ਬਾਜਵਾ ਨੂੰ ਐਸੋਸੀਏਸ਼ਨ ਮੈਂਬਰ ਜਲੰਧਰ/ਹੁਸ਼ਿਆਰਪੁਰ ਵਜੋਂ ਅਤੇ ਅਮਿਤ ਸ਼ਰਮਾ ਤੇ ਜਤਿੰਦਰ ਸਿੰਘ ਨੂੰ ਐਸੋਸੀਏਸ਼ਨ ਮੈਂਬਰ ਲੁਧਿਆਣਾ ਵਜੋਂ ਨਿਯੁਕਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ।

ਸਮਾਗਮ ਵਿੱਚ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਬੰਟੀ ਰਾਜੇਆਣਾ, ਉਪ ਚੇਅਰਮੈਨ ਇੰਦਰਜੀਤ ਸਿੰਘ ਗਿੱਲ, ਕਾਰਜਕਾਰੀ ਚੇਅਰਮੈਨ ਅਮਨ ਕੋਰੀ, ਆਲ ਇੰਡੀਆ ਸਕੱਤਰ ਗੁਰੀ ਬੇਦੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸਾਥੀ ਹਾਜ਼ਰ ਸਨ।