ਈ-ਪੇਪਰ ਪੜ੍ਹਨ ਮੋਡ

Punjab Patrika ePaper

Monday, 07 September 2026

ਬੀਬੀਐਸਬੀ ਕਾਨਵੈਂਟ ਸਕੂਲ ਵਿੱਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ , ਰਾਧਾ-ਕ੍ਰਿਸ਼ਨ ਦੀਆਂ ਪੁਸ਼ਾਕਾਂ ਵਿੱਚ ਸਜੇ ਨੰਨ੍ਹੇ ਬੱਚੇ

ਬੀਬੀਐਸਬੀ ਕਾਨਵੈਂਟ ਸਕੂਲ ਵਿੱਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ , ਰਾਧਾ-ਕ੍ਰਿਸ਼ਨ ਦੀਆਂ ਪੁਸ਼ਾਕਾਂ ਵਿੱਚ ਸਜੇ ਨੰਨ੍ਹੇ ਬੱਚੇ

ਸਿੱਧਵਾਂ ਬੇਟ (ਜਗਰਾਉਂ): ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਅਤੇ ਪਹਿਲੀ ਜਮਾਤ ਦੇ ਬੱਚੇ ਰਾਧਾ ਅਤੇ ਕ੍ਰਿਸ਼ਨ ਦੀਆਂ ਸੁੰਦਰ ਪੁਸ਼ਾਕਾਂ ਵਿੱਚ ਸਜੇ ਨਜ਼ਰ ਆਏ।

ਸਮਾਗਮ ਦੀ ਸ਼ੁਰੂਆਤ ਕ੍ਰਿਸ਼ਨ ਆਰਤੀ ਨਾਲ ਹੋਈ, ਜਿਸ ਵਿੱਚ ਸਕੂਲ ਮੈਨੇਜਮੈਂਟ ਮੈਂਬਰਾਂ, ਪ੍ਰਿੰਸੀਪਲ ਮੋਨਾ ਠਾਕੁਰ ਅਤੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਰਾਧਾ-ਕ੍ਰਿਸ਼ਨ ਦੀ ਰਾਸ ਲੀਲਾ ’ਤੇ ਆਧਾਰਿਤ ਡਾਂਸ ਪੇਸ਼ਕਾਰੀ ਕੀਤੀ ਗਈ। ਐਲ.ਕੇ.ਜੀ., ਯੂ.ਕੇ.ਜੀ. ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ‘ਵੋ ਕਿਸਨਾ ਹੈ’ ਅਤੇ ‘ਰਾਧਾ ਢੂੰਢ ਰਹੀ’ ਧੁਨਾਂ ’ਤੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ।

ਇਸ ਮੌਕੇ ਪ੍ਰਿੰਸੀਪਲ ਮੋਨਾ ਠਾਕੁਰ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦੂ ਧਾਰਮਿਕ ਮਾਨਤਾਵਾਂ ਅਨੁਸਾਰ ਇਸ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਹੋਇਆ ਸੀ ਅਤੇ ਉਨ੍ਹਾਂ ਦੇ ਜਨਮ ਦੀ ਖੁਸ਼ੀ ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ।

ਇਸ ਤੋਂ ਬਾਅਦ ਬੱਚਿਆਂ ਨੇ ਪ੍ਰਿੰਸੀਪਲ, ਮੈਨੇਜਮੈਂਟ ਅਤੇ ਆਪਣੇ ਅਧਿਆਪਕਾਂ ਨਾਲ ਮਿਲ ਕੇ ਮਟਕੀ ਫੋੜਨ ਦੀ ਰਸਮ ਵਿੱਚ ਹਿੱਸਾ ਲਿਆ। ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਮੋਨਾ ਠਾਕੁਰ ਅਤੇ ਮੈਨੇਜਮੈਂਟ ਮੈਂਬਰਾਂ ਚੇਅਰਮੈਨ ਸਨੀ ਅਰੋੜਾ, ਪ੍ਰੈਜ਼ੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸਕੱਤਰ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਵੱਲੋਂ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅੰਤ ਵਿੱਚ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਇਸ ਪਵਿੱਤਰ ਤਿਉਹਾਰ ਮੌਕੇ ਪ੍ਰਸਾਦ ਵੰਡਿਆ ਗਿਆ। ਸਮਾਗਮ ਦੌਰਾਨ ਸਕੂਲ ਕੈਂਪਸ ਵਿੱਚ ਧਾਰਮਿਕ ਅਤੇ ਖੁਸ਼ੀ ਭਰਿਆ ਮਾਹੌਲ ਬਣਿਆ ਰਿਹਾ।