ਈ-ਪੇਪਰ ਪੜ੍ਹਨ ਮੋਡ

Punjab Patrika ePaper

Wednesday, 16 September 2026

ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਜਗਰਾਓਂ ਐਕਸੀਅਨ ਦਫ਼ਤਰ ਵਿਖੇ ਰੋਸ ਧਰਨਾ

ਬਿਜਲੀ ਦੇ ਲੰਬੇ ਕੱਟਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਜਗਰਾਓਂ ਐਕਸੀਅਨ ਦਫ਼ਤਰ ਵਿਖੇ ਰੋਸ ਧਰਨਾ

ਐੱਸ. ਆਰ. ਕਲੇਰ ਨੇ ਕੀਤੀ ਅਗਵਾਈ, ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਦੀ ਮੰਗ

ਜਗਰਾਓਂ, 16 ਸਤੰਬਰ ਦਿਨੇਸ਼ ਸ਼ਰਮਾ 

ਜਗਰਾਓਂ ਹਲਕੇ ਵਿੱਚ ਬਿਜਲੀ ਦੇ ਲੰਬੇ ਕੱਟਾਂ ਅਤੇ ਅਣ-ਨਿਯਮਤ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਐਕਸੀਅਨ ਦਫ਼ਤਰ ਜਗਰਾਓਂ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਨੇ ਕੀਤੀ। ਸਟੇਜ ਦੀ ਕਾਰਵਾਈ ਸਰਪੰਚ ਸ਼ਿਵਰਾਜ ਸਿੰਘ ਨੇ ਨਿਭਾਈ।

ਇਸ ਮੌਕੇ ਐੱਸ. ਆਰ. ਕਲੇਰ ਨੇ ਕਿਹਾ ਕਿ ਜਗਰਾਓਂ ਹਲਕੇ ਵਿੱਚ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਤੁਰੰਤ ਰਾਹਤ ਮਿਲਣੀ ਚਾਹੀਦੀ ਹੈ।

ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਬਿਜਲੀ ਦੇ ਲੰਬੇ ਕੱਟਾਂ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਬਿਜਲੀ ਸਪਲਾਈ ਦੀ ਸਥਿਤੀ ਵਿੱਚ ਜ਼ਮੀਨੀ ਪੱਧਰ ’ਤੇ ਸੁਧਾਰ ਦੀ ਮੰਗ ਕੀਤੀ।

ਐੱਸ.ਜੀ.ਪੀ.ਸੀ. ਮੈਂਬਰ ਭਾਈ ਗੁਰਚਰਨ ਸਿੰਘ ਰਿਆਲ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਕਾਰਨ ਪਿੰਡਾਂ ਦੇ ਲੋਕਾਂ ਨੂੰ ਖਾਸ ਤੌਰ ’ਤੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਲੰਬੇ ਬਿਜਲੀ ਕੱਟ ਤੁਰੰਤ ਬੰਦ ਕਰਨ ਅਤੇ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ।

ਇਸ ਮੌਕੇ ਹੋਰ ਅਕਾਲੀ ਆਗੂਆਂ ਨੇ ਵੀ ਬਿਜਲੀ ਸਪਲਾਈ ਵਿੱਚ ਸੁਧਾਰ ਦੀ ਮੰਗ ਕੀਤੀ। ਧਰਨੇ ਦੌਰਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂ, ਸਰਕਲ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।