Monday, 14 September 2026
Politics
ਚੋਣ ਮੈਨੀਫੈਸਟੋ ਕਮੇਟੀ ’ਚ ਐੱਸ.ਆਰ. ਕਲੇਰ ਨੂੰ ਮਿਲੀ ਥਾਂ, ਹਲਕਾ ਜਗਰਾਉਂ ਦੇ ਅਕਾਲੀ ਵਰਕਰਾਂ ’ਚ ਖੁਸ਼ੀ
ਹਲਕਾ ਜਗਰਾਉਂ ਦੀ ਨੁਮਾਇੰਦਗੀ ਨੂੰ ਆਗੂਆਂ ਨੇ ਦੱਸਿਆ ਮਾਣ ਵਾਲੀ ਗੱਲ, ਸੁਖਬੀਰ ਸਿੰਘ ਬਾਦਲ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਜਗਰਾਉਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਚੋਣ ਮੈਨੀਫੈਸਟੋ ਕਮੇਟੀ ਦੀ ਸੂਚੀ ਵਿੱਚ ਹਲਕਾ ਜਗਰਾਉਂ ਤੋਂ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਦਸਤਾਵੇਜ਼ ਵਿੱਚ ਐੱਸ.ਆਰ. ਕਲੇਰ ਦਾ ਨਾਮ 13ਵੇਂ ਨੰਬਰ ’ਤੇ ਦਰਜ ਹੈ। ਇਸ ਨਿਯੁਕਤੀ ਤੋਂ ਬਾਅਦ ਹਲਕਾ ਜਗਰਾਉਂ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਹਲਕਾ ਜਗਰਾਉਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਐੱਸ.ਆਰ. ਕਲੇਰ ਨੂੰ ਚੋਣ ਮੈਨੀਫੈਸਟੋ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਕਲੇਰ ਸਾਹਿਬ ਦੇ ਲੰਬੇ ਸਿਆਸੀ ਤਜਰਬੇ ਦੇ ਨਾਲ-ਨਾਲ ਪੀ.ਸੀ.ਐੱਸ. ਅਫ਼ਸਰ ਵਜੋਂ ਨਿਭਾਈ ਸੇਵਾ ਦਾ ਤਜਰਬਾ ਵੀ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਲਾਹੇਵੰਦ ਸਾਬਤ ਹੋ ਸਕਦਾ ਹੈ।
ਆਗੂਆਂ ਅਨੁਸਾਰ ਮੈਨੀਫੈਸਟੋ ਵਿੱਚ ਪੰਜਾਬ ਅਤੇ ਹਲਕਾ ਜਗਰਾਉਂ ਨਾਲ ਸਬੰਧਤ ਲੋਕਾਂ ਦੇ ਮੁੱਦਿਆਂ ਨੂੰ ਉਭਾਰਨ ਲਈ ਕਿਸਾਨੀ, ਨੌਜਵਾਨਾਂ ਲਈ ਰੁਜ਼ਗਾਰ, ਉਦਯੋਗ, ਸਿੱਖਿਆ, ਸਿਹਤ, ਬਿਜਲੀ, ਪਾਣੀ, ਪਿੰਡਾਂ ਦੇ ਵਿਕਾਸ ਅਤੇ ਹੋਰ ਲੋਕ-ਹਿੱਤ ਦੇ ਮੁੱਦੇ ਅਹਿਮ ਰਹਿਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਐੱਸ.ਆਰ. ਕਲੇਰ ਆਪਣੇ ਸਿਆਸੀ ਅਤੇ ਪ੍ਰਸ਼ਾਸਨਿਕ ਤਜਰਬੇ ਰਾਹੀਂ ਇਨ੍ਹਾਂ ਮੁੱਦਿਆਂ ਨੂੰ ਪਾਰਟੀ ਦੇ ਮੈਨੀਫੈਸਟੋ ਵਿੱਚ ਢੁੱਕਵੀਂ ਥਾਂ ਦਿਵਾਉਣ ਲਈ ਭੂਮਿਕਾ ਨਿਭਾਉਣਗੇ।
ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਐੱਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲਾ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸ਼ਿਵਰਾਜ ਸਿੰਘ, ਰਣਧੀਰ ਸਿੰਘ ਚੱਕਰ, ਕਲਦੀਪ ਸਿੰਘ ਗਿੱਦੜਵਿੰਡੀ, ਤਜਿੰਦਰਪਾਲ ਸਿੰਘ ਕੰਨੀਆ, ਮਨਦੀਪ ਸਿੰਘ ਗਾਲਿਬ, ਚਰਨਜੀਤ ਸਿੰਘ ਚੀਨੂ ਅਤੇ ਸਰਪ੍ਰੀਤ ਸਿੰਘ ਕਾਉਂਕੇ ਸਮੇਤ ਹੋਰ ਆਗੂਆਂ ਤੇ ਵਰਕਰਾਂ ਨੇ ਐੱਸ.ਆਰ. ਕਲੇਰ ਨੂੰ ਵਧਾਈ ਦਿੱਤੀ।
ਇਸ ਤੋਂ ਇਲਾਵਾ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਐੱਸ.ਸੀ. ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ.ਸੀ. ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੌਂਬੋ, ਇਸਤਰੀ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ, ਸੀਨੀਅਰ ਅਕਾਲੀ ਆਗੂ ਦੀਪਇੰਦਰ ਸਿੰਘ ਭੰਡਾਰੀ, ਸੰਦੀਪ ਸਿੰਘ ਮੱਲਾ, ਵਰਿੰਦਰਪਾਲ ਸਿੰਘ ਪਾਲੀ, ਜੱਟ ਗਰੇਵਾਲ, ਸਤਨਾਮ ਸਿੰਘ ਬੱਸੂਵਾਲ, ਜਸਵੀਰ ਸਿੰਘ ਦੇਹੜਕਾ, ਬੂਟਾ ਸਿੰਘ ਭੰਮੀਪੁਰਾ, ਵਪਾਰੀ ਵਿੰਗ ਹਲਕਾ ਪ੍ਰਧਾਨ ਹਰਦੇਵ ਸਿੰਘ ਬੌਵੀ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਆਈਟੀ ਵਿੰਗ ਹਲਕਾ ਪ੍ਰਧਾਨ ਸਖਦੇਵ ਸਿੰਘ ਜੱਗਾ ਸੇਖੋਂ, ਆਈਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ ਅਤੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।