ਈ-ਪੇਪਰ ਪੜ੍ਹਨ ਮੋਡ

Punjab Patrika ePaper

Sunday, 07 June 2026

ਦਾਜ ਦੀ ਕਥਿਤ ਮੰਗ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਦਾਜ ਦੀ ਕਥਿਤ ਮੰਗ ਅਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਸ਼ਿਕਾਇਤ ਅਨੁਸਾਰ ਮੋਟਰਸਾਈਕਲ, ਗੱਡੀ ਅਤੇ 5 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼; ਮਹਿਲਾ ਥਾਣੇ ਵਿੱਚ ਕੇਸ ਦਰਜ

ਜਗਰਾਉਂ, 7 ਜੂਨ, ਸੰਜੀਵ ਮਲਹੋਤਰਾ 

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਕ੍ਰਾਈਮ ਰਿਪੋਰਟ ਅਨੁਸਾਰ ਮਹਿਲਾ ਥਾਣੇ ਵਿੱਚ ਦਾਜ ਸਬੰਧੀ ਸ਼ਿਕਾਇਤ ਦੇ ਆਧਾਰ 'ਤੇ ਇੱਕ ਮਾਮਲਾ ਦਰਜ ਕੀਤਾ ਗਿਆ ਹੈ।

ਐਫਆਈਆਰ ਮੁਤਾਬਕ ਗੁਰਪ੍ਰੀਤ ਕੌਰ ਪੁੱਤਰੀ ਨਿੰਦਰ ਸਿੰਘ ਵਾਸੀ ਪਿੰਡ ਸੰਗੋਵਾਲ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸ ਦੇ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਕਥਿਤ ਤੌਰ 'ਤੇ ਘੱਟ ਦਾਜ ਲਿਆਉਣ ਦੇ ਤਾਹਨੇ ਦਿੱਤੇ ਜਾਂਦੇ ਸਨ।

ਸ਼ਿਕਾਇਤ ਅਨੁਸਾਰ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਗ-ਪ੍ਰੇਸ਼ਾਨ ਕੀਤਾ ਗਿਆ, ਕੁੱਟਮਾਰ ਅਤੇ ਗਾਲੀ-ਗਲੋਚ ਕੀਤੀ ਗਈ। ਇਸ ਤੋਂ ਇਲਾਵਾ ਮੋਟਰਸਾਈਕਲ, ਗੱਡੀ ਅਤੇ 5 ਲੱਖ ਰੁਪਏ ਨਕਦ ਲਿਆਉਣ ਲਈ ਦਬਾਅ ਬਣਾਉਣ ਦੇ ਵੀ ਦੋਸ਼ ਲਗਾਏ ਗਏ ਹਨ।

ਪੁਲਿਸ ਮੁਤਾਬਕ ਸ਼ਿਕਾਇਤ ਦੀ ਪੜਤਾਲ ਮੁੱਖ ਅਫ਼ਸਰ ਥਾਣਾ ਵੱਲੋਂ ਕੀਤੀ ਗਈ। ਪੜਤਾਲ ਉਪਰੰਤ ਮਾਣਯੋਗ ਐਸ.ਐਸ.ਪੀ. ਲੁਧਿਆਣਾ ਦਿਹਾਤੀ ਦੇ ਹੁਕਮਾਂ ਅਨੁਸਾਰ ਹਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਭੂੰਦੜੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।