ਈ-ਪੇਪਰ ਪੜ੍ਹਨ ਮੋਡ

Punjab Patrika ePaper

Thursday, 17 September 2026

ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਵੱਲੋਂ 13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕਰਵਾਏ ਗਏ ਆਨੰਦ ਕਾਰਜ , ਬਿੰਦਰ ਮਨੀਲਾ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਬੋਹੜ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਵੱਲੋਂ 13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕਰਵਾਏ ਗਏ ਆਨੰਦ ਕਾਰਜ , ਬਿੰਦਰ ਮਨੀਲਾ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਬੋਹੜ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਨਵ-ਵਿਆਹੀਆਂ ਧੀਆਂ ਨੂੰ ਘਰੇਲੂ ਸਮਾਨ ਅਤੇ ਸ਼ਗਨ ਦਿੱਤਾ

ਜਗਰਾਉਂ ਸੰਜੀਵ ਮਲਹੋਤਰਾ 

ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ (ਰਜਿ:) ਵੱਲੋਂ ਸਮਾਜ ਸੇਵੀ ਸਰਪੰਚ ਬਾਈ ਬਿੰਦਰ ਮਨੀਲਾ ਦੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਬੋਹੜ ਸਾਹਿਬ, ਅਗਵਾੜ ਲੋਪੋ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ 13 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ ਪੂਰੀ ਮਰਿਆਦਾ ਨਾਲ ਸੰਪੰਨ ਕਰਵਾਏ ਗਏ।

ਸੁਸਾਇਟੀ ਵੱਲੋਂ ਨਵ-ਵਿਆਹੀਆਂ ਧੀਆਂ ਨੂੰ ਨਵੀਂ ਗ੍ਰਹਿਸਥ ਜ਼ਿੰਦਗੀ ਦੀ ਸ਼ੁਰੂਆਤ ਲਈ ਪੇਟੀ, ਬੈਡ, ਬਿਸਤਰੇ, ਬਰਤਨ ਅਤੇ ਹੋਰ ਜ਼ਰੂਰੀ ਘਰੇਲੂ ਸਮਾਨ ਤੋਹਫ਼ੇ ਵਜੋਂ ਦਿੱਤਾ ਗਿਆ। ਇਸ ਤੋਂ ਇਲਾਵਾ ਨਵ-ਵਿਆਹੀਆਂ ਨੂੰ ਸ਼ਗਨ ਵੀ ਦਿੱਤਾ ਗਿਆ।

ਸੁਸਾਇਟੀ ਦੇ ਆਗੂਆਂ ਨੇ ਬਾਈ ਬਿੰਦਰ ਮਨੀਲਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਜਨਮ ਦਿਨ ਦੀ ਖ਼ੁਸ਼ੀ ਨੂੰ ਸਿਰਫ਼ ਜਸ਼ਨਾਂ ਤੱਕ ਸੀਮਤ ਨਾ ਰੱਖਦਿਆਂ ਲੋੜਵੰਦ ਧੀਆਂ ਦੇ ਘਰ ਵਸਾਉਣ ਵਰਗੇ ਸੇਵਾ ਕਾਰਜ ਨਾਲ ਜੋੜਿਆ ਹੈ।

ਇਸ ਮੌਕੇ ਬਾਈ ਬਿੰਦਰ ਮਨੀਲਾ ਅਤੇ ਸੁਸਾਇਟੀ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਨਵ-ਵਿਆਹੇ ਜੋੜਿਆਂ ਨੂੰ ਸੁਖਾਵੇਂ ਗ੍ਰਹਿਸਥ ਜੀਵਨ ਦੀਆਂ ਵਧਾਈਆਂ ਦਿੱਤੀਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਮਹਿਮਾਨਾਂ ਅਤੇ ਸੰਗਤ ਵੱਲੋਂ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ ਗਈ।

ਸਮਾਗਮ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਭੁਪਿੰਦਰ ਸਿੰਘ ਸਾਹੋਕੇ, ਕੰਵਲਜੀਤ ਸਿੰਘ ਮੱਲ੍ਹਾ, ਹਰਵੀਰ ਸਿੰਘ ਇਆਲੀ, ਬਿਕਰਮਜੀਤ ਸਿੰਘ ਖਾਲਸਾ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।