ਈ-ਪੇਪਰ ਪੜ੍ਹਨ ਮੋਡ

Punjab Patrika ePaper

Friday, 04 September 2026

ਹੀਰਾ ਬਾਗ ਮੰਦਰ ਵਿੱਚ ਜਨਮ ਅਸ਼ਟਮੀ ਨੂੰ ਲੈ ਕੇ ਉਤਸ਼ਾਹ

ਹੀਰਾ ਬਾਗ ਮੰਦਰ ਵਿੱਚ ਜਨਮ ਅਸ਼ਟਮੀ ਨੂੰ ਲੈ ਕੇ ਉਤਸ਼ਾਹ

ਸਤਪਾਲ ਮੰਗਲਾ ਤੇ ਵਾਸੂ ਮੰਗਲਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ

ਜਗਰਾਉਂ: ਸ੍ਰੀ ਰਾਧਾ ਕ੍ਰਿਸ਼ਨ ਮੰਦਰ ਹੀਰਾ ਬਾਗ ਜਗਰਾਉਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਇੰਜੀਨੀਅਰ (ਰਿਟਾਇਰਡ) ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ। ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਧਰਮ, ਨੇਕੀ ਅਤੇ ਨਿਸ਼ਕਾਮ ਕਰਮ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।

ਮੰਦਰ ਦੇ ਪੰਡਿਤ ਸੰਦੀਪ ਸ਼ਰਮਾ ਨੇ ਦੱਸਿਆ ਕਿ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਹੀਰਾ ਬਾਗ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਸਤਪਾਲ ਮੰਗਲਾ ਅਤੇ ਵਾਸੂ ਮੰਗਲਾ ਦੇ ਸਹਿਯੋਗ ਨਾਲ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਧਾਰਮਿਕ ਸਮਾਗਮ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।

ਪੰਡਿਤ ਸੰਦੀਪ ਸ਼ਰਮਾ ਨੇ ਸੰਗਤ ਨੂੰ ਮੰਦਰ ਵਿਖੇ ਪਹੁੰਚ ਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਦਰਸ਼ਨ ਕਰਨ ਅਤੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸਾਨੂੰ ਧਰਮ, ਸੱਚਾਈ ਅਤੇ ਕਰਤੱਵ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।