ਈ-ਪੇਪਰ ਪੜ੍ਹਨ ਮੋਡ

Punjab Patrika ePaper

Saturday, 04 April 2026

ਜਗਰਾਉਂ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ

ਜਗਰਾਉਂ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ

ਜਗਰਾਉਂ:ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਕ੍ਰਾਈਮ ਰਿਪੋਰਟ ਮੁਤਾਬਕ ਜ਼ਿਲ੍ਹੇ ਵਿੱਚ ਨਸ਼ੇ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਕੁੱਲ 4 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

ਪੁਲਿਸ ਜਾਣਕਾਰੀ ਅਨੁਸਾਰ ਥਾਣਾ ਸਦਰ ਜਗਰਾਉਂ ਪੁਲਿਸ ਨੇ ਇੰਸਪੈਕਟਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 15 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ ਥਾਣਾ ਸਿਟੀ ਜਗਰਾਉਂ ਪੁਲਿਸ ਵੱਲੋਂ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅਗਵਾਈ ਹੇਠ 25 ਨਸ਼ੀਲੀਆਂ ਗੋਲੀਆਂ (Tramadol Hydrochloride) ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਇਸੇ ਤਰ੍ਹਾਂ ਥਾਣਾ ਸਦਰ ਜਗਰਾਉਂ ਪੁਲਿਸ ਵੱਲੋਂ ਹੀ ਏ.ਐਸ.ਆਈ. ਕੁਲਵੰਤ ਸਿੰਘ ਦੀ ਅਗਵਾਈ ਹੇਠ ਇੱਕ ਹੋਰ ਵਿਅਕਤੀ ਨੂੰ 28 ਨਸ਼ੀਲੀਆਂ ਟੈਬਲਟਾਂ (Clonazepam) ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਵੱਲੋਂ ਸਾਰੇ ਮਾਮਲਿਆਂ ਵਿੱਚ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਸਪਲਾਈ ਚੇਨ ਬਾਰੇ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ।