Saturday, 19 September 2026
Politics
ਮੇਲਾ ਛਪਾਰ ਕਾਨਫਰੰਸ ਸਬੰਧੀ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਪਿੰਡਾਂ ਦਾ ਦੌਰਾ, ਜਗਰਾਉਂ ਹਲਕੇ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਦਾ ਕਲੇਰ ਵੱਲੋਂ ਦਾਅਵਾ
ਜਗਰਾਉਂ, 19 ਸਤੰਬਰ (ਦਿਨੇਸ਼ ਸ਼ਰਮਾ) : 26 ਸਤੰਬਰ ਨੂੰ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਮੇਲਾ ਛਪਾਰ ਕਾਨਫਰੰਸ ਸਬੰਧੀ ਪਾਰਟੀ ਸਰਗਰਮੀਆਂ ਨੂੰ ਲੈ ਕੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਗਰਾਉਂ, ਸਾਬਕਾ ਵਿਧਾਇਕ ਐੱਸ. ਆਰ. ਕਲੇਰ ਵੱਲੋਂ ਸਰਕਲ ਗਿੱਦੜਵਿੰਡੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।
ਉਪਲਬਧ ਜਾਣਕਾਰੀ ਅਨੁਸਾਰ, ਇਸ ਦੌਰਾਨ ਐੱਸ. ਆਰ. ਕਲੇਰ ਨੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਕਾਨਫਰੰਸ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਮੇਲਾ ਛਪਾਰ ਕਾਨਫਰੰਸ ਵਿੱਚ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ।
ਐੱਸ. ਆਰ. ਕਲੇਰ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕਾਨਫਰੰਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਬੀ ਸੀ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਅਜਮੇਰ ਸਿੰਘ ਲੀਲਾ , ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਪਾਲ ਸਿੰਘ ਜਨੇਤਪੁਰਾ , ਭਾਵਖੰਡਨ ਸਿੰਘ ਗਿੱਦੜਵਿੰਡੀ, ਜਸਦੇਵ ਸਿੰਘ ਲੀਲਾਂ , ਬਲਰਾਜ ਸਿੰਘ ਗਰੇਵਾਲ, ਬੁੱਧ ਸਿੰਘ ਲੀਲਾਂ ਪੱਛਮੀ, ਹਰਚਰਨ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ ,ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਦੇਵ ਸਿੰਘ ਤੇ ਹੋਰ ਹਾਜ਼ਰ ।