Monday, 07 September 2026
Jagraon
ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋਏ ਵਿਜੇ ਦਾਨਵ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਸੰਤ ਬਾਬਾ ਲੱਖਾ ਸਿੰਘ ਜੀ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ
ਜਗਰਾਉਂ: ਦਿਨੇਸ਼ ਸ਼ਰਮਾ/ ਸੰਜੀਵ ਮਲਹੋਤਰਾ
ਆਮ ਆਦਮੀ ਪਾਰਟੀ ਦੇ ਆਗੂ ਅਤੇ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਵਿਜੇ ਦਾਨਵ ਨੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਤ ਬਾਬਾ ਲੱਖਾ ਸਿੰਘ ਜੀ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਜੀ ਅਤੇ ਸੰਤ ਬਾਬਾ ਘਾਲਾ ਸਿੰਘ ਜੀ ਨੇ ਵਿਜੇ ਦਾਨਵ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਘਰ ਨਾਲ ਜੁੜ ਕੇ ਮਨੁੱਖ ਨੂੰ ਆਤਮਿਕ ਸ਼ਾਂਤੀ ਅਤੇ ਜੀਵਨ ਦੀ ਸਹੀ ਦਿਸ਼ਾ ਪ੍ਰਾਪਤ ਹੁੰਦੀ ਹੈ।
ਵਿਜੇ ਦਾਨਵ ਨੇ ਕਿਹਾ ਕਿ ਨਾਨਕਸਰ ਦੀ ਪਾਵਨ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਆਤਮਿਕ ਸਕੂਨ ਅਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਸੰਤ ਮਹਾਂਪੁਰਖਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਵਧੇਰੇ ਸਮਰਪਣ ਨਾਲ ਜਾਰੀ ਰੱਖਣਗੇ।
ਇਸ ਮੌਕੇ ਗੁਰੂ ਘਰ ਦੀਆਂ ਸੰਗਤਾਂ ਅਤੇ ਹੋਰ ਸ਼ਰਧਾਲੂ ਵੀ ਹਾਜ਼ਰ ਸਨ।