Tuesday, 08 September 2026
PUNJAB
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ,ਸਮਾਜਿਕ ਭਲਾਈ ਅਤੇ ਖੇਡਾਂ ਨਾਲ ਜੁੜਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ
ਸਰਹਿੰਦ, 8 ਸਤੰਬਰ: ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਨੇ ਸਰਹਿੰਦ, ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਕੁਝ ਮਾਮਲਿਆਂ ਦਾ ਮੌਕੇ ’ਤੇ ਹੱਲ ਕੀਤਾ ਗਿਆ, ਜਦਕਿ ਹੋਰ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ।
ਇਸ ਮੌਕੇ ਨੌਜਵਾਨਾਂ ਦੀ ਤਰੱਕੀ, ਸਮਾਜਿਕ ਭਲਾਈ ਦੇ ਕੰਮਾਂ ਨਾਲ ਜੁੜਨ ਅਤੇ ਸਕਾਰਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ’ਤੇ ਜ਼ੋਰ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬੇਦੀ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਉੱਜਵਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ।
ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ, “ਨਸ਼ਿਆਂ ਤੋਂ ਦੂਰ ਰਹੋ, ਜ਼ਿੰਦਗੀ ਦੀ ਚੋਣ ਕਰੋ। ਉਮੀਦ ਚੁਣੋ।”
ਇਸ ਮੌਕੇ ਸਾਹਿਲ, ਦਿਲਪ੍ਰੀਤ, ਜਸ਼ਨ, ਨਵੀਂ, ਪਵਨ, ਇਰਫਾਨ, ਇੰਦਰਜੀਤ, ਅਮੀਨ, ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਸਰੋਤ: ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਦਿੱਤੀ ਜਾਣਕਾਰੀ।