Wednesday, 23 September 2026
PUNJAB
ਫਿਰੋਜ਼ਪੁਰ ’ਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਦੀਆਂ ਨਿਯੁਕਤੀਆਂ
ਮੈਂਬਰਾਂ ਅਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਨੇ ਨਵੇਂ ਨਿਯੁਕਤ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਜੁਆਇਨਿੰਗ ਲੈਟਰ, ਆਈਡੀ ਕਾਰਡ ਅਤੇ ਕਿੱਟਾਂ ਸੌਂਪੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਲੜੀ ਤਹਿਤ ਫਿਰੋਜ਼ਪੁਰ ਵਿੱਚ ਵੀ ਮੈਂਬਰਾਂ ਅਤੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ।
ਮੀਟਿੰਗ ਵਿੱਚ ਨੌਜਵਾਨਾਂ ਦੀ ਤਰੱਕੀ ਅਤੇ ਉਨ੍ਹਾਂ ਨੂੰ ਸਮਾਜਿਕ ਭਲਾਈ ਦੇ ਕੰਮਾਂ ਨਾਲ ਜੋੜਨ ’ਤੇ ਜ਼ੋਰ ਦਿੱਤਾ ਗਿਆ। ਬੇਦੀ ਨੇ ਕਿਹਾ ਕਿ ਐਸੋਸੀਏਸ਼ਨ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਯਤਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਲੋਕਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੀ ਅਪੀਲ ਕੀਤੀ।
ਇਸ ਮੌਕੇ ਨੌਜਵਾਨਾਂ ਨੇ ਸੰਕਲਪ ਲਿਆ ਕਿ ਉਹ ਨਾ ਰਿਸ਼ਵਤ ਲੈਣਗੇ ਅਤੇ ਨਾ ਦੇਣਗੇ ਅਤੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਗੇ।
ਬੇਦੀ ਨੇ ਕਿਹਾ ਕਿ ਐਸੋਸੀਏਸ਼ਨ ਸਮੇਂ-ਸਮੇਂ ’ਤੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਨੂੰ ਜਾਗਰੂਕ ਕਰਦੀ ਰਹੇਗੀ। ਉਨ੍ਹਾਂ ਲੋਕਾਂ ਨੂੰ ਐਸੋਸੀਏਸ਼ਨ ਨਾਲ ਜੁੜਨ ਦੀ ਅਪੀਲ ਕੀਤੀ।
ਇਸ ਮੌਕੇ ਸ. ਫੂਰਮਾਨ ਸੰਧੂ, ਸ. ਅਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਗੁਰਚਰਨ ਸਿੰਘ, ਜੋਬਨਪ੍ਰੀਤ ਸਿੰਘ, ਰੋਹਿਤ ਮੈਦਾਨ, ਮਨਜੀਤ ਸਿੰਘ, ਮਹਿਲ ਸੰਧੂ, ਰੋਹਿਤ ਕੰਬੋਜ, ਹੀਰਾ ਲਾਲ, ਵਿਜੇ ਜੋਸ਼ੀ, ਰੋਹਿਤ, ਹਰਪ੍ਰੀਤ ਸਿੰਘ, ਜਸਪਾਲ ਸਿੰਘ ਅਤੇ ਵਿਸ਼ਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।