ਈ-ਪੇਪਰ ਪੜ੍ਹਨ ਮੋਡ

Punjab Patrika ePaper

Wednesday, 23 September 2026

ਪੰਜਾਬੀ ਸਾਡੀ ਪਹਿਚਾਣ: ਪ੍ਰਿੰਸੀਪਲ ਰਾਜਪਾਲ ਕੌਰ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ, ਲਿਖਣ ਤੇ ਬੋਲਣ ਦੀ ਅਪੀਲ

ਪੰਜਾਬੀ ਸਾਡੀ ਪਹਿਚਾਣ: ਪ੍ਰਿੰਸੀਪਲ ਰਾਜਪਾਲ ਕੌਰ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ, ਲਿਖਣ ਤੇ ਬੋਲਣ ਦੀ ਅਪੀਲ

ਜਗਰਾਉਂ:( ਦਿਨੇਸ਼ ਸ਼ਰਮਾ/ ਸੰਜੀਵ ਮਲਹੋਤਰਾ)ਵਿਸ਼ਵ ਪੰਜਾਬੀ ਦਿਵਸ ਮੌਕੇ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਦੀ ਪ੍ਰਿੰਸੀਪਲ ਸ਼੍ਰੀਮਤੀ ਰਾਜਪਾਲ ਕੌਰ ਨੇ ਪੰਜਾਬੀ ਪ੍ਰੇਮੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਪੰਜਾਬੀ ਨੂੰ ਪੰਜਾਬ ਦੀ ਸੱਭਿਆਚਾਰਕ ਵਿਰਾਸਤ, ਇਤਿਹਾਸ, ਸਾਂਝੀਵਾਲਤਾ ਅਤੇ ਪਹਿਚਾਣ ਨਾਲ ਜੋੜਦਿਆਂ ਮਾਂ-ਬੋਲੀ ਨਾਲ ਲਗਾਤਾਰ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬੀ ਵਿੱਚ ਪੰਜਾਬ ਦੀਆਂ ਭਾਵਨਾਵਾਂ, ਲੋਕ-ਗੀਤ, ਲੋਕ-ਕਥਾਵਾਂ, ਸਾਹਿਤ ਅਤੇ ਸੱਭਿਆਚਾਰ ਸਦੀਆਂ ਤੋਂ ਸੰਭਾਲੇ ਹੋਏ ਹਨ। ਗੁਰੂ ਸਾਹਿਬਾਨ ਦੀ ਬਾਣੀ ਤੋਂ ਲੈ ਕੇ ਆਧੁਨਿਕ ਸਾਹਿਤ ਤੱਕ ਪੰਜਾਬੀ ਨੇ ਮਨੁੱਖਤਾ, ਪਿਆਰ, ਸੇਵਾ, ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਇਆ ਹੈ।

ਰਾਜਪਾਲ ਕੌਰ ਨੇ ਕਿਹਾ ਕਿ ਤਕਨੀਕੀ ਯੁੱਗ ਵਿੱਚ ਬੱਚਿਆਂ ਨੂੰ ਆਪਣੀ ਭਾਸ਼ਾ ਅਤੇ ਵਿਰਸੇ ਨਾਲ ਜੋੜਨਾ ਹੋਰ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ ਪੜ੍ਹਨ, ਪੰਜਾਬੀ ਵਿੱਚ ਲਿਖਣ ਅਤੇ ਰੋਜ਼ਾਨਾ ਜੀਵਨ ਵਿੱਚ ਮਾਂ-ਬੋਲੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਸਿਰਫ਼ ਇੱਕ ਦਿਨ ਮਨਾਉਣ ਦੀ ਬਜਾਏ ਹਰ ਦਿਨ ਮਾਣ ਨਾਲ ਬੋਲਣ, ਪੜ੍ਹਨ ਅਤੇ ਲਿਖਣ ਦੀ ਲੋੜ ਹੈ।