Saturday, 19 September 2026
PUNJAB
ਸ਼੍ਰੀ ਗਣਪਤੀ ਮਹੋਤਸਵ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ, ਭੰਡਾਰੇ ਲਈ ਸਹਿਯੋਗ
ਗੁਰਕੀਰਤ ਸਿੰਘ ਬੇਦੀ ਨੇ ਸਰਹਿੰਦ ਬਾਹਮਣ ਮਾਜਰਾ ਦੇ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
ਫ਼ਤਹਿਗੜ੍ਹ ਸਾਹਿਬ, 19 ਸਤੰਬਰ: ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਬਾਹਮਣ ਮਾਜਰਾ ਵਿਖੇ ਸ਼੍ਰੀ ਗਣਪਤੀ ਮਹੋਤਸਵ 2026 ਤਹਿਤ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਸ. ਗੁਰਕੀਰਤ ਸਿੰਘ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਉਨ੍ਹਾਂ ਨੇ ਭਗਵਾਨ ਸ਼੍ਰੀ ਗਣੇਸ਼ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪ੍ਰਬੰਧਕਾਂ ਵੱਲੋਂ ਧਾਰਮਿਕ ਸਮਾਗਮ ਵਿੱਚ ਪਹੁੰਚਣ ’ਤੇ ਗੁਰਕੀਰਤ ਸਿੰਘ ਬੇਦੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸਮਾਗਮ ਦੌਰਾਨ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਵੱਲੋਂ ਭੰਡਾਰੇ ਵਿੱਚ ਲੰਗਰ ਦੀ ਸੇਵਾ ਲਈ 5,100 ਰੁਪਏ ਦੀ ਰਾਸ਼ੀ ਸਹਿਯੋਗ ਵਜੋਂ ਦਿੱਤੀ ਗਈ।